ਅੰਮਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਨਤੀਜ਼ੇ ਵਿੱਚ ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦਸਵੀਂ ਕਲਾਸ ਦਾ ਨਤੀਜਾ 100 ਫੀਸਦ ਰਿਹਾ।ਵਿਦਿਆਰਥੀ ਜਸਕੀਰਤ ਕੌਰ ਨੇ 650 ਵਿਚੋਂ 600 ਨੰਬਰ (92.30%) ਲੈ ਕੇ ਪਹਿਲਾ ਸਥਾਨ, ਗੁਰਸਾਹਿਬਪ੍ਰੀਤ ਸਿੰਘ 558 (85.84%) ਨੰਬਰ ਲੈ ਕੇ ਦੂਸਰਾ ਅਤੇ ਸਹਿਲਪ੍ਰੀਤ ਸਿੰਘ 550 (84.61%) ਲੈ ਕੇ ਕ੍ਰਮਵਾਰ ਤੀਸਰੇ ਸਥਾਨ ਹਾਸਲ ਕੀਤਾ।ਹੋਰ ਵਿਦਿਾਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ।ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸਵਿੰਦਰਪਾਲ ਸਿੰਘ ਨੇ ਪਹਿਲੇ ਸਥਾਨ ‘ਤੇ ਆਉਣ ਵਾਲੀ ਵਿਦਿਆਰਥਣ ਜਸਕੀਰਤ ਕੌਰ ਦਾ ਮੂੰਹ ਮਿੱਠਾ ਕਰਵਾਇਆ। ਇਸ ਸਮੇਂ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜ਼ਰ ਸਨ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …