ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ‘ਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਉਣਾ ਹੈ।
ਅਟਾਰੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ-2 ਲਾਲ ਵਿਸ਼ਵਾਸ਼ ਬੈਂਸ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਅਟਾਰੀ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਹੱਥਾਂ ‘ਤੇ ਬੇਹਤਰੀਨ ਸਲੋਗਨ ਲਿਖੇ ਗਏ।
ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਵਿਧਾਨ ਸਭਾ ਹਲਕਾ ਅਟਾਰੀ ਦੇ ਸਵੀਪ ਨੋਡਲ ਅਫ਼ਸਰ ਕਰਮਜੀਤ ਸਿੰਘ, ਪ੍ਰਿੰਸੀਪਲ ਅਮਰੀਕ ਸਿੰਘ, ਪ੍ਰਿੰਸੀਪਲ ਅਵਤਾਰ ਸਿੰਘ, ਪ੍ਰਿੰਸੀਪਲ ਮੋਨੀਕਾ ਵੀ ਹਾਜ਼ਰ ਸਨ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …