Friday, May 24, 2024

ਰਾਮਗੜੀਆ ਭਾਈਚਾਰੇ ਨੇ ਲਾਲਜੀਤ ਭੁੱਲਰ ਖਿਲਾਫ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਪ੍ਰਦਰਸ਼ਨ

ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿੱਛਲੇ ਕੱਈ ਦਿਨਾਂ ਤੋਂ ਇੱਕ ਵਿਵਾਦਿਤ ਬਿਆਨ ਦੇਣ ਵਾਲੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਖਿਲਾਫ ਰੋਸ ਪ੍ਰਦਰਸ਼ਨ ਰੁਕਣ ਦਾ ਨਾਮ ਹੀ ਨਹੀ ਲੈ ਰਹੇ।ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਥਾਨਕ ਰਿਹਾਇਸ ਦੇ ਨੇੜੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਪੰਜਾਬ ਦੇ ਆਗੂਆਂ ਨੇ ਸੜਕ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਨਿਵੇਕਲੇ ਪ੍ਰਦਰਸ਼ਨ ਸਮੇਂ ਪੰਜਾਬ ਦੇ ਵਿਚੋਂ ਆਏ ਸਾਰੇ ਰਾਮਗੜ੍ਹੀਏ ਮੈਂਬਰ ਆਪਣੇ ਔਜ਼ਾਰ ਵੀ ਲੈ ਕੇ ਆਏ ਸਨ, ਉਹਨਾਂ ਦੇ ਹੱਥਾਂ ਵਿੱਚ ਆਰੀਆਂ, ਤੇਸੇ, ਰੰਦੇ, ਵਰਮੇ, ਗੁਣੀਏ ਆਦਿ ਸਨ ਤੇ ਇਹ ਕਾਫਲਾ ਮੁੱਖ ਮੰਤਰੀ ਦੀ ਕੋਠੀ ਵੱਲ ਚੱਲਿਆ ਪਰ ਅੱਗੇ ਪੁਲਿਸ ਵਲੋਂ ਬੈਰੀਗੇਟ ਲਾ ਕੇ ਕਾਫਲਾ ਰੋਕ ਦਿੱਤਾ ਗਿਆ।ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਮ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਸੌਂਪਿਆ।ਉਨ੍ਹਾਂ ਲਾਲਜੀਤ ਸਿੰਘ ਭੁੱਲਰ ਦੀ ਲੋਕ ਸਭਾ ਟਿਕਟ ਕੱਟਣ ਅਤੇ ਮੰਤਰੀ ਦੇ ਅਹੁੱਦੇ ਤੋਂ ਹਟਾਉਣ ਉਪਰੰਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ, ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਹੰਕਾਰੇ ਮੰਤਰੀ ਤੇ ਕਾਰਵਾਈ ਨਹੀ ਕਰਦੇ ਤਾਂ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਅਗਲਾ ਪ੍ਰੋਗਰਾਮ ਉਲੀਕੇਗੀ।
ਇਸ ਮੌਕੇ ਜਿਲ੍ਹਾ ਫਿਰੋਜ਼ਪੁਰ, ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਤਰਨਤਾਰਨ, ਮਾਨਸਾ, ਮਲੇਰਕੋਟਲਾ ਅਤੇ ਜਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ‘ਚ ਮੈਂਬਰ ਪਹੁੰਚੇ ਸਨ।

Check Also

ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ

ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ …