ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਪੂਰਬੀ ਤੋਂ ਵਿਧਾਇਕਾ ਮੈਡਮ ਜੀਵਨਜੋਤ ਕੌਰ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ ਨੁੱਕੜ ਮੀਟਿੰਗਾਂ ਵਿੱਚ ਲੋਕਾਂ ਨੂੰ ਸੰਬੋਧਿਤ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਹਰ ਘਰ ਨੂੰ 300 ਯੂਨਿਟ ਬਿਜਲੀ ਬਿਨਾ ਕਿਸੇ ਜਾਤੀ ਭੇਦਭਾਵ ਦੇ ਮਾਫ਼ ਕੀਤੇ ਹਨ, ਜਿਸ ਦੀ ਬਦੌਲਤ ਅੱਜ ਪੰਜਾਬ ਦੇ 95% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ 10 ਸਾਲ ਦੀ ਨਾਕਾਮੀ ਨੂੰ ਲੁਕਾਉਣ ਲਈ ਆਪਣੀਆਂ ਵਿਰੋਧੀ ਧਿਰਾਂ ਨੂੰ ਝੂਠੇ ਕੇਸਾਂ ਵਿੱਚ ਦਬਾਉਣ ‘ਤੇ ਲੱਗੀ ਹੈ।ਉਨ੍ਹਾਂ ਕਿਹਾ ਕਿ ਅੱਜ ਸੀ.ਬੀ.ਆਈ ਅਤੇ ਈ.ਡੀ ਵਰਗੀਆਂ ਸਰਕਾਰੀ ਏਜੰਸੀਆਂ ਆਪਣੇ ਦਫ਼ਤਰਾਂ ਤੋਂ ਨਹੀਂ, ਸਗੋਂ ਪ੍ਰਧਾਨ ਮੰਤਰੀ ਦਫਤਰ ਤੋਂ ਮਿਲ ਰਹੇ ਨਿਰਦੇਸ਼ਾਂ ਨਾਲ ਚੱਲ ਰਹੀਆਂ ਹਨ।ਭਾਰਤੀ ਜਨਤਾ ਪਾਰਟੀ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਪੈਰਾਸ਼ੂਟ ਉਮੀਦਵਾਰ ਕੋਲ ਅੰਮ੍ਰਿਤਸਰ ਲਈ ਕੋਈ ਵਿਜ਼ਨ ਨਹੀਂ ਹੈ, ਉਹ ਸਿਰਫ ਖ਼ਾਨਾਪੂਰਤੀ ਲਈ ਇਲੈਕਸ਼ਨ ਲੜ ਰਹੇ ਹਨ।
ਇਸ ਮੌਕੇ ਓਹਨਾਂ ਨਾਲ ਡਾਇਰੇਕਟਰ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਸਰਬਜੋਤ ਸਿੰਘ ਧੰਜਲ, ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਨਿੱਜ਼ਰ, ਪਰਸ਼ੋਤਮ ਟਾਂਗਰੀ, ਪਵਨ ਠਾਕੁਰ, ਮਨਮੋਹਨ ਸਿੰਘ, ਲਖਵਿੰਦਰ ਸਿੰਘ ਹੁੰਦਲ, ਮਲਕੀਅਤ ਮੂਧਲ, ਮਨਦੀਪ ਸਿੰਘ, ਕਰਨ ਵੇਰਕਾ, ਹਲਕਾ ਪੂਰਬੀ ਦੇ ਸਾਰੇ ਬਲਾਕ ਪ੍ਰਧਾਨ ਵਰਕਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Check Also
ਅਕਾਲ ਯੂਨੀਵਰਸਿਟੀ ਵਿਖੇ `ਡਾ. ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨੌਮਿਕਸ` ਦੀ ਸਥਾਪਨਾ
ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ …