ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਬੀਬੀ ਭਾਨੀ ਨੇਤਰਹੀਨ ਸੰਸਥਾਨ (ਲੜਕੀਆਂ) ਛੇਹਰਟਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸੁਨੀਲ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ।ਆਪਣੇ ਸੰਬੌਧਨ ਵਿੱਚ ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਲਾਭ ਹਰ ਦਿਵਿਆਂਗ ਵੋਟਰ ਲੈ ਸਕਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਸ਼ਮ ਐਪ ਤਿਆਰ ਕੀਤੀ ਗਈ ਹੈ।ਇਸ ਐਪ ਉੱਪਰ ਰਜਿਸਟ੍ਰੇੇਸ਼ਨ ਕਰਵਾ ਕੇ ਕੋਈ ਵੀ ਦਿਵਿਆਂਗ ਵੋਟਰ ਪੋਲਿੰਗ ਵਾਲੇ ਦਿਨ ਟਰਾਂਸਪੋਰਟ ਦੀ ਸੁਵਿਧਾ ਲੈ ਸਕਦਾ ਹੈ।ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲਿੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ ਇਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਜ਼ਰੂਰ ਵਰਤੋਂ ਕਰਨ।
ਇਸ ਮੌਕੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਓ.ਡੀ ਮੈਡਮ ਨੀਰਜ, ਗੁਰਵਿੰਦਰ ਸਿੰਘ, ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸਿਮਰਨਜੀਤ ਕੌਰ ਹਾਜ਼ਰ ਸਨ।
Check Also
Guru Nanak Dev University ‘B’ Zone Zonal Youth Festival concluded
Amritsar, October 1 (Punjab Post Bureau) – Zonal Youth Festival of Zone ‘B’ of the Guru …