ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਿਲਗਾ ਵਿੱਚ 27ਵਾਂ ਸਲਾਨਾ ਸਮਾਗਮ ਬੜੇ ਉਤਸ਼ਾਹ
ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਨਿਤਨੇਮ ਉਪਰੰਤ 21 ਸ੍ਰੀ ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ।ਵਿਦਿਆਰਥੀਆਂ ਵਲੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ, ਧਾਰਮਿਕ ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ।ਮੁੱਖ ਮਹਿਮਾਨ ਵਜੋਂ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਡਾ: ਨੀਲਮ ਕੌਰ ਅਤੇ ਆਸਟ੍ਰੇਲੀਆ ਤੋਂ ਗਿਆਨ ਸਿੰਘ ਬੈਂਸ ਵੀ ਸਮਾਗਮ ਵਿੱਚ ਸ਼ਾਮਲ ਹੋਏ।ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਾਹਨੀ ਨੇ ਸਲਾਨਾ ਰਿਪੋਰਟ ਪੜ੍ਹੀ ਅਤੇ ਸੈਸ਼ਨ 2022-23 ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।ਉਨ੍ਹਾਂ ਨੇ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ `ਤੇ ਅਧਾਰਿਤ ਸਿੱਖਿਆ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਡਾ. ਦਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਅਧਿਆਤਮਿਕ ਵਿਚਾਰਾਂ ਸਾਂਝੀਆਂ ਕੀਤੀਆਂ।ਗਿਆਨ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਡਾ. ਦਵਿੰਦਰ ਸਿੰਘ ਨੇ ਅਕਾਲ ਅਕੈਡਮੀ ਵਿੱਚ 10 ਸਾਲ ਤੋਂ ਵੱਧ ਸਮਾਂ ਪੂਰਾ ਕਰਨ ਵਾਲੇ ਅਧਿਆਪਕਾਂ ਨੂੰ ਨਿਰਸਵਾਰਥ ਸੇਵਾਵਾਂ ਅਤੇ ਗਿਆਨ ਸਿੰਘ ਬੈਂਸ ਨੂੰ ਉਹਨਾਂ ਦੇ ਮਹਾਨ ਯੋਗਦਾਨ ਅਤੇ ਸਹਿਯੋਗ ਲਈ ਵੀ ਸਨਮਾਨਿਤ ਕੀਤਾ।
ਅਰਦਾਸ ਤੋਂ ਬਾਅਦ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ, ਡਾ: ਦਵਿੰਦਰ ਸਿੰਘ, ਡਾ: ਨੀਲਮ ਕੌਰ ਅਤੇ ਗਿਆਨ ਸਿੰਘ ਵਲੋਂ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।ਵਿਸ਼ੇਸ਼ ਆਕਰਸ਼ਨ ਪੌਧਿਆਂ ਦਾ ਲੰਗਰ ਸੀ।ਦੇਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media