ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ
ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪੰਥਪ੍ਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪਹਿਲਾ, ਅਕਵਿੰਦਰ ਕੌਰ ਨੇ 92 ਫੀਸਦੀ ਨਾਲ ਦੂਜਾ ਅਤੇ ਰਿਤੂ ਰਾਜ ਕੁਮਾਰੀ ਨੇ 91.30 ਫੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਸਕੂਲ ਅਧਿਆਪਕਾਂ ਵਲੋਂ ਕਰਵਾਈ ਗਈ ਅਣਥੱਕ ਮਿਹਨਤ ਤੇ ਲਗਨ ਦਾ ਫਲ ਦੱਸਿਆ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media