Friday, July 5, 2024

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਅਤੇ ਬੀ.ਕਾਮ. ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਤੀਸਰਾ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 9ਵਾਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚ ਲਵਪ੍ਰੀਤ ਕੌਰ, ਨੰਦਨੀ ਮਹਾਜਨ ਨੇ ਕੁੱਲ 500 ’ਚੋਂ 376 ਅਤੇ 374 ਅੰਕਾਂ ਨਾਲ ’ਵਰਸਿਟੀ ’ਚ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ. ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਕਾਮ ਐਲ.ਐਲ.ਬੀ ਸਮੈਸਟਰ (5 ਸਾਲਾ) ਤੀਜਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਕੁੱਲ 600 ’ਚੋਂ 456 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਕਮਲਪ੍ਰੀਤ ਕੌਰ ਨੇ 447 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ.
ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਸ਼ੀਮਾ ਚੰਗੋਤਰਾ, ਡਾ. ਰੇਨੂੰ ਸੈਣੀ, ਡਾ. ਪਵਨਦੀਪ ਕੌਰ, ਡਾ. ਸ਼ਿਵਨ ਸਰਪਾਲ, ਪ੍ਰੋ: ਸੁਗਮ ਆਦਿ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …