ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿਮਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਦਕਰ ਦੀ 133ਵੀਂ ਜਯੰਤੀ ਨੂੰ ਸਮਰਪਿਤ ‘ਡਾ. ਬਾਬਾ ਸਾਹਿਬ ਅੰਬੇਦਕਰ ਦੀ ਵਿਰਾਸਤ: ਵਿਸ਼ਲੇਸ਼ਣ ਅਤੇ ਮੁਲਾਂਕਣ’ ਵਿਸ਼ੇ ‘ਤੇ 24 ਅਪ੍ਰੈਲ, 2024 ਨੂੰ ਕਾਨਫਰੰਸ ਹਾਲ, ਗੁਰੂ ਨਾਨਕ ਭਵਨ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਪ੍ਰੋ. (ਡਾ.) ਰਤਨ ਸਿੰਘ ਪ੍ਰੋਫੈਸਰ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੁੱਖ ਬੁਲਾਰੇ ਅਤੇ ਪ੍ਰੋ. (ਡਾ.) ਮਹਿਰਾਜ ਉੱਦੀਨ ਮੀਰ ਸਾਬਕਾ ਵਾਈਸ-ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਕਸ਼ਮੀਰ ਸ੍ਰੀਨਗਰ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਅਤੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਕਰਨਗੇ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …