ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ
ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ `ਧਰਤੀ ਦਿਵਸ` ਮਨਾਇਆ ਗਿਆ, ਜਿਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੈਲੀ ਕੱਢੀ, ਜਿਸ ਵਿੱਚ ਧਰਤੀ ਅਤੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦੇ ਨਾਅਰੇ ਲਾਏ।ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਾਏ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਨਾਲ ਸੰਬੰਧਤ ਸੁੰਦਰ ਪੋਸਟਰ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਸਕੂਲ ਦੇ ਪਿ੍ਰੰਸੀਪਲ ਮਨਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਧਰਤੀ ਅਤੇ ਵਾਤਾਵਰਨ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ। ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਫਾਲਤੂ ਸਮਾਨ ਤੋਂ ਦੁਬਾਰਾ ਚੀਜ਼ਾਂ ਬਣਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਜਾਣਕਾਰੀ ਦਿੰਦੇ ਹੋਏ ਭਵਿੱਖ ਵਿੱਚ ਅਜਿਹੇ ਕਾਰਜ਼ ਕਰਨ ਲਈ ਉਤਸ਼ਾਹਿਤ ਕੀਤਾ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media