ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜ਼ਾ
ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ।ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ। ਨਤੀਜਾ ਜਾਰੀ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ।ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।
ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਇਸ ਸਾਲ ਨਵੰਬਰ 2023 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 43803 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1549 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਜੋਗੇਸ਼ਵਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media