ਅੰੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸ਼ਾਮ ਸਮੇਂ ਸ਼ਹਿਰ ਦੇ ਕੇਂਦਰੀ ਹਲਕੇ ਵਿੱਚ ਲੋਕਾਂ ਨੂੰ ਮਿਲਣ ਲਈ ਪੁੱਜੇ।ਉਨ੍ਹਾਂ ਸ਼ਾਸਤਰੀ ਮਾਰਕੀਟ ਅਤੇ ਕਰਮੋ ਡਿਊੜੀ ਚੌਕ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਔਜਲਾ ਦੇ ਅਚਾਨਕ ਕਰਮੋ ਡਿਉੜੀ ਮਾਰਕੀਟ ਵਿੱਚ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਸਾਰਿਆਂ ਨੇ ਉਹਨਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ।ਗੁਰਜੀਤ ਔਜਲਾ ਨੇ ਸ਼ਾਸਤਰੀ ਮਾਰਕੀਟ ਸਥਿਤ ਗੱਦੀ ਨਸ਼ੀਨ ਬਾਵਾ ਲਾਲ ਦਿਆਲ ਜੀ ਮੰਦਿਰ ਵਿਖੇ ਮਹੰਤ ਅਨੰਤ ਦਾਸ ਮਹਾਰਾਜ ਜੀ ਤੋਂ ਅਸ਼ੀਰਵਾਦ ਲਿਆ।ਉਨ੍ਹਾਂ ਸ਼ਾਸਤਰੀ ਮਾਰਕੀਟ ‘ਚ ਦੁਕਾਨਦਾਰਾਂ ਨਾਲ ਕੁੱਝ ਪਲ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਕਿਹਾ ਕਿ ਉਹ ਕਾਰੋਬਾਰੀਆਂ ਦੇ ਮੇੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …