Friday, September 18, 2026

ਸ਼ਰਧਾ ਨਾਲ ਮਨਾਈ ਗਈ ਸ੍ਰੀ ਹਨੂੰਮਾਨ ਜੈਯੰਤੀ

ਭੀਖੀ, 23 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸ੍ਰੀ ਹਨੂੰਮਾਨ ਜੈਯੰਤੀ ਸ਼ਰਧਾ ਨਾਲ ਮਨਾਈ ਗਈ।ਸਵੇਰ ਦੀ ਸਭਾ ਵਿੱਚ ਸਰਸਵਤੀ ਵੰਦਨਾਂ ਤੋਂ ਬਾਅਦ ਬੱਚਿਆਂ ਵਲੋਂ ਹਨੂੰਮਾਨ ਜੀ ਦੀ ਜੀਵਨੀ ਨੂੰ ਦਰਸਾਉਂਦੇ ਹੋਏ ਕਹਾਣੀ, ਕਵਿਤਾ, ਦੋਹੇ, ਚੌਪਈਆਂ ਅਤੇ ਭਜਨ ਪੇਸ਼ ਕੀਤੇ ਗਏ।ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ੍ਰੀਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਸ੍ਰੀ ਹਨੂੰਮਾਨ ਜੀ ਦੇ ਚਰਿੱਤਰ ਤੋਂ ਭਗਤੀ, ਸੇਵਾ, ਸਵਾਮੀ ਭਗਤੀ, ਵਫਾਦਾਰੀ ਆਦਿ ਗੁਣ ਸਿੱਖਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਮੈਥ ਉਲੰਪੀਅਡ ਜੇਤੂ ਸਕੂਲ ਦੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …