ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ “ਵਿਸ਼ਵ ਕਿਤਾਬ ਦਿਵਸ“ ਮੌਕੇ ਜੀਵਨ ਵਿੱਚ
ਪੁਸਤਕਾਂ ਦੇ ਮਹੱਤਵ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਸੁਣਾਈਆਂ।ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਣ ਲਈ ਉਤਸ਼ਾਹਿਤ ਕਰਨਾ ਸੀ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਇਸ ਮੋਕੇ ਗਿਆਨ, ਕਲਪਨਾ ਅਤੇ ਵਿਅਕਤੀਗਤ ਵਿਕਾਸ ਦੇ ਪ੍ਰਵੇਸ਼ ਦਵਾਰ ਵਜੋਂ ਪੜ੍ਹਣ ਦੀ ਮਹੱਤਤਾ `ਤੇ ਜ਼ੋਰ ਦਿੱਤਾ ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਸਭਾ ਨੂੰ ਸੰਬੋਧਨ ਕਰਦਿਆਂ ਸਾਖ਼ਰਤਾ ਅਤੇ ਸਿੱਖਿਆ ਦੀ ਵਕਾਲਤ ਕਰਦਿਆਂ ਕਿਹਾ ਕਿ ਸਾਡਾ ਸਕੂਲ ਨੌਜਵਾਨਾਂ ਦੇ ਮਨਾਂ ਨੂੰ ਅਕਾਰ ਦੇਣ ਅਤੇ ਉਜੱਵਲ ਭਵਿੱਖ ਬਣਾਉਣ ਲਈ ਕਿਤਾਬਾਂ ਦੀ ਪਰਿਵਰਤਨਸ਼ੀਲ ਸਕਤੀ ਵਿੱਚ ਵਿਸ਼ਵਾਸ ਰੱਖਦਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media