ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਵਾਈਸ-ਚਾਂਸਲਰ, ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਯੂਨੀਵਰਸਿਟੀ ਦੇ ਮਾਤਾ ਕੌਲਾਂ ਬੌਟਾਨੀਕਲ ਗਾਰਡਨ ਵਿਚ ਸ਼੍ਰਮਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਵਿਭਾਗ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਦੀਆਂ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਕੀਤਾ ਗਿਆ ਸੀ ਅਤੇ ਇਸ ਵਿਚ ਵਿਭਾਗ ਦੇ ਵਿਦਿਆਰਥੀਆਂ, ਰਿਸਰਚ ਸਕਾਲਰਾਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਬੂਟਾ ਲਗਾ ਕੇ ਸਖ਼ਤ ਮਿਹਨਤ ਕਰਨ ਅਤੇ ਪੌਦਿਆਂ ਦੀ ਵਿਭਿੰਨਤਾ ਪ੍ਰਤੀ ਸਨੇਹ ਪੈਦਾ ਕਰਨ `ਤੇ ਜ਼ੋਰ ਦੇਣ ਦਾ ਸੁਨੇਹਾ ਦਿੱਤਾ।ਕੈਂਪ ਦੀ ਸਮਾਪਤੀ ਵੱਖ-ਵੱਖ ਖੇਡ ਗਤੀਵਿਧੀਆਂ ਜਿਵੇਂ ਕਿ ਰੱਸਾਕਸ਼ੀ, ਦੌੜ, ਨਿੰਬੂ ਦੌੜ ਅਤੇ ਹੋਰ ਗਤੀਵਿਧੀਆਂ ਨਾਲ ਹੋਈ। ਸ਼੍ਰਮਦਾਨ ਕੈਂਪ ਵਿਭਾਗ ਦੀਆਂ ਗਤੀਵਿਧੀਆਂ ਦਾ ਇੱਕ ਅਨਿੱਖੜਵਾਂ ਅੰਗ ਹੈ।
ਬੋਟੈਨੀਕਲ ਗਾਰਡਨ ਦੇ ਵੱਖ-ਵੱਖ ਸੈਕਸ਼ਨਾਂ ਨੂੰ ਬੋਟੈਨੀਕਲ ਗਾਰਡਨ ਦੀ ਨਿਕਾਸੀ ਅਤੇ ਸਫ਼ਾਈ ਲਈ ਟੀਚਰ ਇੰਚਾਰਜਾਂ, ਨਾਨ-ਟੀਚਿੰਗ ਸਟਾਫ਼ ਅਤੇ ਰਿਸਰਚ ਸਕਾਲਰਾਂ ਦੀ ਨਿਗਰਾਨੀ ਹੇਠ ਵੱਖ-ਵੱਖ ਕਲਾਸਾਂ ਨੂੰ ਸੌਂਪਿਆ ਗਿਆ ਸੀ।ਪ੍ਰੋ. ਅਵਿਨਾਸ਼ ਕੌਰ ਨਾਗਪਾਲ ਅਤੇ ਗੁਰਵਿੰਦਰ ਸਿੰਘ (ਲੈਂਡਸਕੇਪ ਅਫਸਰ) ਨੇ ਕੰਮ ਦੇ ਵਰਗ ਦਾ ਨਿਰਣਾ ਕਰਦਿਆਂ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਲਈ ਇਨਾਮਾਂ ਦਾ ਐਲਾਨ ਕੀਤਾ।
ਵਿਭਾਗ ਦੇ ਮੁਖੀ ਪ੍ਰੋ. ਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼੍ਰਮਦਾਨ ਕੈਂਪ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਪ੍ਰੋ. ਸਤਵਿੰਦਰਜੀਤ ਕੌਰ ਨੇ ਬਾਗ ਦੇ ਖਾਕੇ ਬਾਰੇ ਦੱਸਿਆ।ਪ੍ਰੋ. ਰੇਣੂ ਭਾਰਦਵਾਜ ਡਾਇਰੈਕਟਰ ਖੋਜ਼ ਨੇ ਵੀ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਜਿਨ੍ਹਾਂ ਵਿੱਚ ਪ੍ਰੋ. ਐਮ.ਐਸ ਭੱਟੀ, ਪ੍ਰੋ. ਜਤਿੰਦਰ ਕੌਰ, ਡਾ. ਆਸਥਾ ਭਾਟੀਆ, ਡਾ. ਨੀਤਿਕਾ ਕਪੂਰ, ਸ਼੍ਰੀਮਤੀ ਜੋਤੀ ਕਲਿਆਣੀ, ਡਾ. ਕ੍ਰਿਤਿਕਾ ਪੰਡਿਤ, ਡਾ. ਸੰਦੀਪ ਕੌਰ, ਡਾ. ਹਰਪ੍ਰੀਤ ਕੌਰ, ਡਾ. ਕਿਰਨਦੀਪ ਧਾਮੀ ਨੇ ਉਚੇਚੇ ਤੌਰ `ਤੇ ਸ਼ਿਰਕਤ ਕੀਤੀ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …