Saturday, July 27, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਤੇ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਵਿਦਿਆਰਥੀਆਂ ‘ਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਕਲਾ ਵਿਭਾਗ ਦੇ ਅਧਿਆਪਕਾਂ ਵਲੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਬਨਾਉਣ ਦੀ ਗਤੀਵਿਧੀ ਕਰਵਾਈ ਗਈ।ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਪੁਸਤਕ ਸਮੀਖਿਆ’ ਰਾਹੀਂ ਵੱਖ-ਵੱਖ ਲੇਖਕਾਂ ਦੀਆਂ ਕਿਤਾਬਾਂ ਨੂੰ ਦਿਲਚਸਪ ਦੱਸਦੇ ਹੋਏ ਕਹਾਣੀਆਂ ਸੁਣਾਈਆਂ ਅਤੇ ਕੁੱਝ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਲੇਖਕਾਂ ਦੇ ਬਾਰੇ ਵਿਚਾਰ ਪੇਸ਼ ਕੀਤੇ।ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਨੇ ‘ਕਿਤਾਬਾਂ ਦੀ ਸ਼ਕਤੀ’ ਵਿਸ਼ੇ ‘ਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ।ਸੀਨੀਅਰ ਵਿੰਗ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੇ ਮਹੱਤਵ ਅਤੇ ਉਸ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ।ਲਾਇਬ੍ਰੇਰੀਅਨ ਸ਼੍ਰੀਮਤੀ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ‘ਪੁਸਤਕ ਵਿਅਕਤੀ ਦਾ ਸਭ ਤੋਂ ਚੰਗ ਸਾਥ ਦਿੰੰਦੀ ਹੈ’। ਉਹਨਾਂ ਵਿਦਿਆਰਥੀਆਂ ਨੂੰ ਤੋਹਫੇ ਵਿੱਚ ਪੁਸਤਕਾਂ ਦੇਣ ਲਈ ਪ੍ਰੇਰਿਤ ਕੀਤਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …