ਅੰਮ੍ਰਿਤਸਰ, 24 ਅਪਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਪਿੰਡ ਬਾਸਰਕੇ ਭੈਣੀ ਦੇ ਪੰਜ਼ ਪਰਿਵਾਰ ਸ਼਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਸਰਕੇ ਭੈਣੀ ਦੇ ਪੰਜ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਔਜਲਾ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਬਾਬਾ ਕੁਲਦੀਪ ਸਿੰਘ ਬਾਸਰਕੇ, ਸੁਖਦੇਵ ਸਿੰਘ ਬਾਸਰਕੇ, ਜਗਦੀਪ ਸਿੰਘ ਬਾਸਰਕੇ, ਦਿਲਬਾਗ ਸਿੰਘ ਬਾਸਰਕੇ, ਸਚਿਵ ਸਿੰਘ ਬਾਸਰਕੇ ਅਤੇ ਸੋਨੂੰ ਸਿੰਘ ਬਾਸਰਕੇ ਨੂੰ ਭਰੋਸਾ ਦਿੱਤਾ ਕਿ ਪਾਰਟੀ ਉਨ੍ਹਾਂ ਦਾ ਪੂਰਾ ਸਤਿਕਾਰ ਕਰੇਗੀ।ਇਸ ਮੌਕੇ ਜੋਗਿੰਦਰ ਸਿੰਘ ਬਾਸਰਕੇ, ਕੁਲਵੰਤ ਸਿੰਘ ਬਾਸਰਕੇ, ਮਹਿੰਦਰ ਸਿੰਘ ਬਾਸਰਕੇ ਅਤੇ ਫੌਜਾ ਸਿੰਘ ਆਦਿ ਵੀ ਹਾਜ਼ਰ ਸਨ।
ਇਸ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਗੁਰਦੁਆਰਾ ਸ਼੍ਰੀ ਪਰੋ ਸਾਹਿਬ ਪਿੰਡ ਸੁਧਾਰ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਵਰਿਆਮ ਸਿੰਘ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …