Thursday, July 3, 2025
Breaking News

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਸਹਿਯੋਗ ਨਾਲ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ, ਕੀਰਤਨ ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।
ਸ੍ਰੀਮਤੀ ਗਿੱਲ ਨੇ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸਕੂਲ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਹਰ ਸਾਲ ਅਰਦਾਸ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾ ਕੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਵਾਇਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਨੂੰ’’ ਜੀ ਆਇਆ ਆਖਦਿਆਂ ਮਿਹਨਤ ਕਰਕੇ ਆਪਣੇ ਨਿਰਧਾਰਿਤ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਆ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …