ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਆਈ ਅਤੇ ਚੇਅਰਪਰਸਨ ਸਵੀਪ-ਕਮ-ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਕਿਲ੍ਹਾ ਗੋਬਿੰਦਗੜ੍ਹ, ਸ੍ਰੀ ਦੁਰਗਿਆਨਾ ਮੰਦਰ ਦੇ ਬਾਹਰ, ਕੰਪਨੀ ਬਾਗ ਅਤੇ ਆਨੰਦ ਪਾਰਕ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸ ਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ‘ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ, ਹੈਰੀਟੇਜ਼ ਸਟਰੀਟ, ਅਟਾਰੀ ਬਾਰਡਰ, ਜਲ੍ਹਿਆਂਵਾਲਾ ਬਾਗ ਵਿਖੇ ਵੀ ਰੰਗੋਲੀ ਬਣਾਈ ਜਾ ਚੁੱਕੀ ਹੈ।
ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ਚਰਨਜੀਤ ਸਿੰਘ, ਯੋਗਪਾਲ, ਜਗਦੀਪਕ ਸਿੰਘ, ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।