Thursday, November 21, 2024

ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ – ਡਾ. ਵਿਜੇ ਕੁਮਾਰ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਵਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ।ਉਨ੍ਹਾਂ ਆਖਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ।ਅਜਿਹੇ ਹਾਲਾਤਾਂ ਵਿੱਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨ।ਉਹਨਾਂ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

 

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …