ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਲੁਬਾਣਾ ਨੇ ਅੱਜ ਆਪਣੀਆਂ ਟੀਮਾਂ ਨਾਲ ਸਕੂਲ ਵਾਹਨਾਂ ਦੀ ਜਾਂਚ ਕਰਦੇ ਹੋਏ
ਸਪੱਸ਼ਟ ਕੀਤਾ ਕਿ ਜਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇਗੀ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।ਉਨਾਂ ਕਿਹਾ ਕਿ ਇਸ ਲਈ ਸਕੂਲ ਚਲਾ ਰਹੀਆਂ ਸੰਸਥਾਵਾਂ ਤੇ ਪ੍ਰਿੰਸੀਪਲ ਨਿੱਜੀ ਤੌਰ ‘ਤੇ ਧਿਆਨ ਦੇਣ, ਕਿਉਂਕਿ ਰੱਬ ਨਾ ਕਰੇ ਜੇਕਰ ਕੋਈ ਹਾਦਸਾ ਸਕੂਲ ਵਾਹਨ ਨਾਲ ਵਾਪਰ ਜਾਂਦਾ ਹੈ ਤਾਂ ਇਸ ਨਿਯਮ ਤਹਿਤ ਉਸ ਦੀ ਸਿੱਧੀ ਜਿੰਮੇਵਾਰੀ ਸਕੂਲ ਪ੍ਰਿੰਸੀਪਲ ਦੀ ਮੰਨੀ ਜਾਂਦੀ ਹੈ ਅਤੇ ਕੇਸ ਡਰਾਈਵਰ ਦੇ ਨਾਲ-ਨਾਲ ਸਕੂਲ ਪ੍ਰਿੰਸੀਪਲ ‘ਤੇ ਵੀ ਕੀਤਾ ਜਾਂਦਾ ਹੈ।
ਉਨਾਂ ਕਿਹਾ ਕਿ ਅਸੀਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਤੇ ਵੈਨ ਚਾਲਕਾਂ ਨੂੰ ਬਖਸ਼ਾਂਗੇ ਨਹੀਂ ਅਤੇ ਉਨ੍ਹਾਂ ਖਿਲਾਫ਼ ਕਾਰਵਾਈ ਲਈ ਲਗਾਤਾਰ ਅਮਲ ਚੱਲਦਾ ਰਹੇਗਾ।ਉਨਾਂ ਨੇ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਵੈਨ/ਬੱਸਾਂ ਦੇ ਚਾਲਕ ਇਹ ਪੂਰਨ ਤੌਰ `ਤੇ ਯਕੀਨੀ ਬਣਾਉਣ ਕਿ ਸਕੂਲ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਮਾਪਦੰਡ ਪੂਰੇ ਕਰਦੇ ਹੋਣ।ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾਂ ਪਾਸਿਆਂ `ਤੇ ਖਿੜਕੀ ਉਪਰ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰਾਇਵਰ ਕੋਲ ਹੈਵੀ ਡਰਾਇਵਿੰਗ ਲਾਇਸੰਸ ਅਤੇ ਵਾਹਨ ਵਿੱਚ ਸਪੀਡ ਗਵਰਨਰ ਲੱਗਾ ਹੋਵੇ।ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਕੂਲ ਵਾਹਨਾਂ ਦੇ ਕਾਗਜ਼ਾਂ ਵਿੱਚ ਕੋਈ ਕਮੀ ਹੈ, ਉਨ੍ਹਾਂ ਦੇ ਡਰਾਇਵਰ ਇੱਕ ਹਫ਼ਤੇ ‘ਚ ਸਾਰੇ ਕਾਗਜ਼ ਵੀ ਪੂਰੇ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਵੈਨਾਂ ਦੀ ਰਫਤਾਰ ਨਿਰਧਾਰਿਤ ਰਫਤਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪੱਧਰ ‘ਤੇ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media