ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਬ ਸੈਂਟਰ ਫਤਹਿਗੜ੍ਹ ਵਿਖੇ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਕੋਹਰੀਆਂ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਐਂਟੀ ਮਲੇਰੀਆ ਕੈਂਪ ਲਗਾਇਆ ਗਿਆ।ਸਿਹਤ ਕਰਮਚਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਸਾਲ 16 ਤੋਂ 25 ਅਪ੍ਰੈਲ ਤੱਕ ਵਿਸ਼ਵ ਮਲੇਰੀਆ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ।ਮਲੇਰੀਆ ਠੰਡ (ਕਾਂਬਾ) ਅਤੇ ਸਿਰ ਦਰਦ ਦੇ ਨਾਲ ਮੁੜ-ਮੁੜ ਬੁਖ਼ਾਰ ਹੋਣ ਵਾਲਾ ਇੱਕ ਰੋਗ ਹੈ।ਰੋਗੀ ਨੂੰ ਬੁਖ਼ਾਰ ਹੋਣ ਤੋਂ ਬਾਅਦ ਕਦੇ ਬੁਖ਼ਾਰ ਉਤਰਦਾ ਤੇ ਕਦੇ ਫਿਰ ਚੜ੍ਹ ਜਾਂਦਾ ਹੈ।ਮਲੇਰੀਆ ਦਾ ਵਾਹਕ ਮਾਦਾ ਮੱਛਰ ਐਨੋਫਲੀਜ਼ ਹੈ, ਜੋ ਕਿ ਜਿਆਦਾਤਰ ਰਾਤ ਸਮੇਂ ਕੱਟਦਾ ਹੈ।ਇਸ ਦੇ ਆਮ ਲੱਛਣ ਬੁਖ਼ਾਰ, ਸਿਰ ਦਰਦ, ਉਲਟੀ ਅਤੇ ਹੋਰ ਫ਼ਲੂ ਵਰਗੇ ਲੱਛਣ ਨਤੀਜੇ ਵਜੋਂ ਥਕਾਵਟ, ਅਤੇ ਚੇਤਨਾ ਦਾ ਨੁਕਸਾਨ ਹੁੰਦਾ ਹੈ।ਮਲੇਰੀਆ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਬੁਖਾਰ ਹੋਣ ਤੇ ਜਿੰਨਾ ਛੇਤੀ ਹੋ ਸਕੇ ਖੂਨ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ।ਮਲੇਰੀਆ ਦਾ ਰੋਗ ਮਾਦਾ ਮੱਛਰ ਐਨੋਫਲੀਜ਼ ਹੈ ਜੋ ਕਿ ਸਾਫ਼ ਖੜ੍ਹੇ ਪਾਣੀ ‘ਤੇ ਪੈਦਾ ਹੁੰਦਾ ਹੈ।ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਘਰਾਂ ਵਿੱਚ ਅਤੇ ਛੱਤਾਂ ਤੇ ਵਾਧੂ ਕਬਾੜ ਭਾਂਡੇ, ਟਾਇਰ ਆਦਿ ਨਾ ਰੱਖੇ ਜਾਣ।ਮੱਛਰ ਦੇ ਕੱਟਣ ਤੋਂ ਬਚਾਅ ਲਈ ਮੱਛਰਦਾਨੀਆਂ ਦੀ ਵਰਤੋਂ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ, ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਹਿਨਣਾ।
ਇਸ ਮੌਕੇ ਹਰਪ੍ਰੀਤ ਕੌਰ ਸਿਹਤ ਕਰਮਚਾਰੀ, ਸਕੂਲ ਮੁਖੀ ਮਾਸਟਰ ਸੁਜਾਨ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਮੈਡਮ ਜਸਵਿੰਦਰ ਕੌਰ, ਮੈਡਮ ਚਰਨਜੀਤ ਕੌਰ ਤੋਂ ਇਲਾਵਾ ਸਕੂਲੀ ਬੱਚੇ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …