ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ `ਵੋਟ ਜਰੂਰੀ` ਅੱਜ ਰਲੀਜ਼ ਕੀਤਾ ਗਿਆ।
ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਗੀਤ ਰਲੀਜ਼ ਸਮੇਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ ਅਤੇ ਇਸ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ੳੇੁਹਨਾਂ ਕਿਹਾ ਕਿ ਸਾਨੂੰ ਸਾਰੀਆਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਨੂੰ ਮਨਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਅਧਿਆਪਕ ਕਸ਼ਮੀਰ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਅਧਿਆਪਕ ਸਾਡੇ ਸਮਾਜ ਲਈ ਚਾਨਣ-ਮੁਨਾਰਾ ਹਨ, ਜੋ ਅਧਿਆਪਨ ਦੇ ਨਾਲ-ਨਾਲ ਸਮਾਜ ਲਈ ਨਿਵੇਕਲੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਸ ਗੀਤ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਉਪਰ ਸ਼ੇਅਰ ਕੀਤਾ ਜਾਵੇ।ਅਧਿਆਪਕ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਗੀਤ ਉਹਨਾਂ ਦੀ ਆਪਣੀ ਰਚਨਾ ਹੈ ਅਤੇ ਉਹਨਾਂ ਇਸ ਨੂੰ ਵਿਸ਼ੇਸ਼ ਤੌਰ ‘ਤੇ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਹੈ।ਉਹਨਾਂ ਕਿਹਾ ਕਿ ਉਹ ਅਗਲੇ ਕੁੱਝ ਦਿਨਾਂ ਵਿੱਚ ਇੱਕ ਹੋਰ ਵੋਟਰ ਜਾਗਰੂਕਤਾ ਗੀਤ ਤਿਆਰ ਕਰ ਰਹੇ ਹਨ।ਜਿਕਰਯੋਗ ਹੈ ਕਿ ਕਸ਼ਮੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਵਿਖੇ ਅਰਥ-ਸ਼ਾਸ਼ਤਰ ਦੇ ਲੈਕਚਰਾਰ ਹਨ ਅਤੇ ਸਿੱਖਿਆ ਵਿਭਾਗ ਵਿੱਚ ਪਿੱਛਲੇ 20 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਉਹ ਸਿੱਖਿਆ ਵਿਭਾਗ ਲਈ ਵੀ ਕਈ ਅਹਿਮ ਪੋ੍ਰਜੈਕਟਾਂ ਤੇ ਕੰਮ ਕਰ ਚੁੱਕੇ ਹਨ ਅਤੇ ਸੋਸ਼ਲ ਮੀਡੀਆ ‘ਤੇ ਅਕਸਰ ਵਿਦਿਆਰਥੀਆਂ ਲਈ ਸਿੱਖਿਆ ਦਾ ਇਕ ਵੀਡੀਓ ਬਣਾਉਂਦੇ ਰਹਿੰਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media