ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ।ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ।ਲੋਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਦੇਸ਼ ਨੂੰ ਸਹੀ ਦਿਸ਼ਾ ਵੱਲ ਲੈ ਜਾ ਸਕਦੇ ਹਨ।ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਪ੍ਰਧਾਨ ਗਿਆਨ ਸਿੰਘ ਸੱਗੂ, ਪਰਮਜੀਤ ਸਿੰਘ ਪੰਮਾ ਮਜੀਠਾ, ਜਤਿੰਦਰਪਾਲ ਸਿੰਘ ਬੇਦੀ, ਰਾਮ ਲਾਲ ਭੱਲਾ, ਕਰਮਜੀਤ ਸਿੰਘ ਕੇ.ਪੀ, ਸੁਖਵਿੰਦਰ ਸਿੰਘ, ਰਾਜ ਕੁਮਾਰ, ਅਮਰਜੀਤ ਭਾਟੀਆ, ਸ਼੍ਰੀਮਤੀ ਸਰੋਜ ਨੰਦਾ, ਸ੍ਰੀਮਤੀ ਅਮਰਜੀਤ ਕੌਰ, ਸੁਰਿੰਦਰ ਸਿੰਘ ਆਹੂਜਾ, ਸੁਰਿੰਦਰ ਕੇਵਲਾਨੀ, ਸੁਰਿੰਦਰ ਕੁਮਾਰ, ਸੁਖਰਾਜ ਰੰਧਾਵਾ, ਹਰਪਨਦੀਪ ਸਿੰਘ ਕੌਂਸਲਰ ਆਦਿ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ।
ਗੁਰਜੀਤ ਔਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰੇਂਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ।ਪੰਜਾਬ `ਚ ਕਾਂਗਰਸ ਪਾਰਟੀ ਨੇ ਕਿਸੇ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ, ਉਹ 13 `ਚੋਂ 13 ਸੀਟਾਂ `ਤੇ ਇਕੱਲੀ ਚੋਣ ਲੜ ਰਹੀ ਹੈ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …