Wednesday, October 28, 2026

ਬਾਬਾ ਬਲਬੀਰ ਸਿੰਘ ਵਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 26 ਅਪਰੈਲ (ਸੁਖਬੀਰ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ ਚਲਾਣੇ ‘ਤੇ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮਿਨਹਾਸ ਨੇ ਲੰਮਾ ਸਮਾਂ ਵਿਧਾਨ ਸਭਾ ਦੇ ਸਪੀਕਰ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਜਲੰਧਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ।ਉਨ੍ਹਾਂ ਦੇ ਜਾਣ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਮਿਨਹਾਸ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …