Wednesday, December 31, 2025

ਅਕੇਡੀਆ ਵਰਲਡ ਸਕੂਲ ਨੇ ਕਰਵਾਇਆ ਕਹਾਣੀ ਮੁਕਾਬਲਾ

ਸੰਗਰੂਰ, 26 ਅਪ੍ਰੈਲ (ਜਗਸੀਰ ਲੋਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਹੋਏ ਕਹਾਣੀ ਮੁਕਾਬਲੇ `ਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ।ਕਲਾਸ ਪਹਿਲੀ ਐਸਟਰ ਅਤੇ ਲਾਇਲੈਕ ਦੇ ਵਿਦਿਆਰਥੀਆਂ ਦੇ ਹੋਏ ਕਹਾਣੀ ਮੁਕਾਬਲੇ `ਚ ਬੜੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਮੁਕਾਬਲੇ ਵਿੱਚ ਸ਼ਾਨਦਾਰ ਢੰਗ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਕਹਾਣੀਆਂ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤੀਆਂ।ਸਟੇਜ਼ ਦਾ ਸੰਚਾਲਨ ਚੌਥੀ ਜਮਾਤ ਦੀ ਵਿਦਿਆਰਥਣ ਰੂਹਾਨੀ ਕੌਰ ਦੁਆਰਾ ਕੀਤਾ ਗਿਆ।ਬੱਚਿਆਂ ਨੇ ਵੱਖ-ਵੱਖ ਤਰੀਕੇ ਦੇ ਪਰੋਪਸ ਦੀ ਵਰਤੋਂ ਕਰਕੇ ਕਹਾਣੀ ਨੂੰ ਰੋਮਾਂਚਕ ਬਣਾਇਆ। ਇਸ ਮੁਕਾਬਲੇ `ਚੋਂ ਪਹਿਲੀ ਐਸਟਰ ਕਲਾਸ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਹਿਲਾ, ਚਿਰਾਂਸ਼ੀ ਨੇ ਦੂਜਾ ਤੇ ਪਹਿਲੀ ਐਸਟਰ ਦੀ ਵਿਦਿਆਰਥਣ ਲਵ ਗੁਨ ਕੌਰ ਅਤੇ ਐਸ਼ਨੀਰ ਕੌਰ (ਲਾਇਲੈਕ) ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਵੱਖ-ਵੱਖ ਸਰਗਰਮੀਆਂ ਕਰਵਾ ਕੇ ਬੱਚਿਆਂ ਦੇ ਹੁਨਰ ਨੂੰ ਹੋਰ ਨਿਖਾਰਨ ਦੇ ਉਪਰਾਲੇ ਕਰਦੇ ਰਹਿੰਦੇ ਹਨ ਤਾਂ ਜੋ ਬੱਚਿਆਂ ਨੂੰ ਭਵਿੱਖ ਵਿੱਚ ਆਤਮ-ਵਿਸ਼ਵਾਸ਼ ਨਾਲ ਗੁਜਰਣ ਯੋਗ ਬਣਾਇਆ ਜਾ ਸਕੇ।ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਮੀਨੂੰ ਰਾਣੀ ਵੀ ਮੌਜ਼ੂਦ ਸਨ।

Check Also

ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ

ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …