ਸੰਗਰੂਰ, 26 ਅਪ੍ਰੈਲ (ਜਗਸੀਰ ਲੋਂਗੋਵਾਲ) – ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਵੁਮੈਨ ਹੈਲਪ ਡੈਸਕ ਥਾਣਾ ਲੌਂਗੋਵਾਲ ਦੀ ਟੀਮ ਵਲੋਂ ਸਾਂਝ ਜਾਗ੍ਰਿਤੀ ਪ੍ਰੋਗਰਾਮ ਤਹਿਤ ਸੈਮੀਨਾਰ ਲਗਾ ਕੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਆਪਣੀ ਸੁਰੱਖਿਆ ਆਪ ਕਰਨ ਲਈ ਪ੍ਰੇਰਿਤ ਕੀਤਾ ਗਿਆ।ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਪੋਸਟਰ ਦਿਖਾ ਕੇ ਜਾਣਕਾਰੀ ਦਿੱਤੀ ਤੇ ਛੋਟੀਆਂ-ਛੋਟੀਆਂ ਗੱਲਾਂ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ।ਬੱਚਿਆਂ ਅਤੇ ਅਧਿਆਪਕਾਂ ਨੂੰ ਪੁਲਿਸ ਹੈਲਪਲਾਈਨ ਨੰਬਰਾਂ ਤੋਂ ਵੀ ਜਾਣੂ ਕਰਵਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੰਗਵਾਰ, ਪਰਮਿੰਦਰ ਕੌਰ (ਸਟਾਫ ਨਰਸ) ਮਨੀਸ਼ਾ ਮਲਹੋਤਰਾ, ਅੰਮ੍ਰਿਤਾ ਰਾਏ ਅਤੇ ਹੋਰ ਅਧਿਆਪਕ ਮੌਜ਼ੂਦ ਸਨ।
Check Also
ਸਰੀਰ ਦਾਨੀ ਗੁਰਮੇਲ ਸਿੰਘ ਦੀ ਜੀਵਨ ਸਾਥਣ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਸਮਰਪਿਤ ਮੈਂਬਰ ਅਤੇ …