Tuesday, September 29, 2026

ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪ੍ਰਾਪਤ ਕੀਤੀ ਲਾਅ ਦੀ ਡਿਗਰੀ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਲੋਂ ਅੱਜ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਆਪਣੀ ਲਾਅ ਦੀ ਡਿਗਰੀ ਪ੍ਰਾਪਤ ਕੀਤੀ ਹੈ।ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ੍ਰ. ਜਸਗੁਰਪ੍ਰੀਤ ਸਿੰਘ ਪੁਰੀ ਪਾਸੋਂ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਾਲ 2018-2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ ਐਲ.ਐਲ.ਬੀ ਦੀ ਡਿਗਰੀ ਪ੍ਰਾਪਤ ਕੀਤੀ।ਮੰਤਰੀ ਈ.ਟੀ.ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ।ਉਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦਾ ਵੀ ਧੰਨਵਾਦ ਕੀਤਾ ਅਤੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਜਿਕਰਯੌਗ ਹੈ ਕਿ ਜਸਟਿਸ ਸ੍ਰ. ਜਸਗੁਰਪ੍ਰੀਤ ਸਿੰਘ ਪੁਰੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …