ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਸੀਨੀਅਰ ਪੱਤਰਕਾਰ ਰਾਜ ਕੁਮਾਰ ਖੁਰਮੀ ਦੇ ਮਾਤਾ ਮਨਜੀਤ ਕੌਰ (65) ਦੇ ਬੀਤੀ ਰਾਤ ਅਚਾਨਕ
ਹੋਏ ਦੇਹਾਂਤ ਕਾਰਨ ਪੂਰਾ ਖੁਰਮੀ ਪਰਿਵਾਰ ਗਹਿਰੇ ਸਦਮੇ ਵਿੱਚ ਹੈ।ਪਰਿਵਾਰ ਦਾ ਕਹਿਣਾ ਹੈ ਕਿ ਰਾਤ ਕਰੀਬ 8.00 ਵਜੇ ਮਾਤਾ ਖਾਣਾ ਖਾ ਕੇ ਰਸੋਈ ਵਿੱਚ ਕੁੱਝ ਕੰਮ ਕਰਦੇ ਸਮੇਂ ਅਚਾਨਕ ਹੇਠਾਂ ਡਿੱਗ ਗਏ ਤਾਂ ਪਰਿਵਾਰ ਵਾਲੇ ਉਨ੍ਹਾਂ ਨੂੰ ਨੇੜਲੇ ਸਿਵਲ ਹਸਪਤਾਲ ਲੈ ਕੇ ਗਏ, ਉਥੇ ਡਾਕਟਰਾਂ ਨੇ ਮਾਤਾ ਜੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਮਾਤਾ ਮਨਜੀਤ ਕੌਰ ਦੇ ਬੇਵਕਤੀ ਦੇਹਾਂਤ ‘ਤੇ ਪ੍ਰੈਸ ਕਲੱਬ (ਰਜਿ:) ਲੌਂਗਵਾਲ ਦੇ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜ਼ੁੰਮਾ ਸਿੰਘ ਲੌਂਗੋਵਾਲ, ਗੁਰਪ੍ਰੀਤ ਸਿੰਘ ਖਾਲਸਾ, ਸੀਨੀਅਰ ਪੱਤਰਕਾਰ ਹਰਜਿੰਦਰ ਸਿੰਘ ਦੁੱਗਾਂ ਪੱਤਰਕਾਰ ਮੱਖਣ ਸਿੰਘ ਸ਼ਾਹਪੁਰ, ਚਮਕੌਰ ਸਿੰਘ ਸ਼ਾਹਪੁਰ, ਪੱਤਰਕਾਰ ਸੁਖਵਿੰਦਰ ਸਿੰਘ ਅਟਵਾਲ, ਹਰੀਸ਼ ਅਬਰੋਲ ਅਮਰਗੜ੍ਹ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media