ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸਾਲ 2023-24
ਦੀਆਂ 67ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਸਰਟੀਫੀਕੇਟ ਵੰਡੇ ਗਏ।ਦਿੰਦਿਆਂ ਡੀ.ਪੀ.ਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੱਛਲੇ ਸਾਲ ਅਕੈਡਮੀ ਦੇ ਖਿਡਾਰੀਆਂ ਨੇ ਵੱਖ-ਵੱਖ ਪੱਧਰ `ਤੇ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਸਨ।ਉਨ੍ਹਾਂ ਦੱਸਿਆ ਕਿ ਐਥਲੈਟਿਕਸ, ਫੁੱਟਬਾਲ, ਹੈਂਡਬਾਲ, ਬਾਸਕਿਟਬਾਲ, ਬੈਡਮਿੰਟਨ, ਸ਼ੂਟਿੰਗ, ਯੋਗਾ, ਸ਼ਤਰੰਜ, ਕਬੱਡੀ ਨੈਸ਼ਨਲ ਸਟਾਇਲ ਆਦਿ ਖੇਡਾਂ ਵਿੱਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ, ਜਿਲ੍ਹਾ ਪੱਧਰ, ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਛਾਪ ਛੱਡੀ ਹੈ। ਇਸ ਸਾਲ ਵੀ ਯਕੀਨੀ ਤੌਰ ‘`ਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ, ਕਿਉਂਕਿ ਖਿਡਾਰੀ ਨਵੀਂ ਊਰਜਾ ਅਤੇ ਜੋਸ਼ ਨਾਲ ਸਕੂਲੀ ਖੇਡਾਂ ਦੀ ਤਿਆਰੀ ਵਿੱਚ ਜੁੱਟੇ ਹੋਏ ਹਨ।
ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਸਮੂਹ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਤਨ-ਮਨ ਦੀ ਤੰਦਰੁਸਤੀ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media