Saturday, May 11, 2024

ਸਵੀਪ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 267 ਅਪ੍ਰੈਲ (ਸੁਖਬੀਰ ਸਿੰਘ) – ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਬਰਿੰਦਰਜੀਤ ਸਿੰਘ ਨੋਡਲ ਅਫਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਨੰਬਰ 52 ਸੈਕਟਰ ਅਫਸਰ ਰਮਿੰਦਰ ਪਾਲ ਸਿੰਘ ਬੀ.ਐਲ.ਓ ਰਮੇਸ ਸਿੰਘ ਅਤੇ ਬੂਥ ਨੰਬਰ 54, 55 ਸੈਕਟਰ ਅਫਸਰ ਰਵੇਲ ਸਿੰਘ, ਬੀ.ਐਲ.ਓ ਸ੍ਰੀਮਤੀ ਵਿਜੈ ਕੁਮਾਰ, ਗੁਰਇਕਬਾਲ ਸਿੰਘ ਵਲੋਂ ਹਲਕੇ ਦੇ ਲੋਕਾਂ ਨੂੰ ਮੀਟਿੰਗ ਲਈ ਇਕੱਠਿਆਂ ਕੀਤਾ ਗਿਆ।ਉਨ੍ਹਾਂ ਨੇ ਲੋਕਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਈ ਵਿਜਿਲ ਐਪ ਡਾਊਨਲੋਡ ਕਰਨ ਲਈ ਕਿਹਾ ਅਤੇ 1 ਜੂਨ 2024 ਨੂੰ ਵੋਟਾਂ ਵਾਲੇ ਦਿਨ ਬਹੁਤ ਜਿਆਦਾ ਗਰਮੀ ਹੋਣ ਕਰਕੇ ਵੋਟਿੰਗ ਸਵੇਰੇ ਹੀ ਵੋਟ ਪੋਲ ਕਰ ਲਈ ਜਾਵੇ।
ਇਸ ਮੌਕੇ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫਸਰ ਸਵੀਪ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਹੈ।

Check Also

ਖੰਨਾ ਵਲੋਂ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਚੋਣ ਮੁਹਿੰਮ ਦਾ ਆਗਾਜ਼

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਲੋਕ ਸਭਾ ਚੋਣਾਂ ਦੇ ਅਖਾੜੇ ’ਚ ਸੰਗਰੂਰ …