ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ `ਚ ਲੋਕ ਸਭਾ ਚੋਣਾਂ
ਦੇ ਸਬੰਧ `ਚ ਇੰਡੀਆ ਗੇਟ ਨੇੜੇ ਇੱਕ ਰਿਜੋਰਟ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਵਿਸ਼ਾਲ ਰੈਲੀ ਕੀਤੀ ਗਈ।ਇਸ ਦੌਰਾਨ ਔਜਲਾ ਨੇ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਨਸ਼ਾ ਖਤਮ ਨਹੀਂ ਕਰ ਸਕੀ, ਉਥੇ ਭਾਜਪਾ ਧਰਮ ਦੀ ਰਾਜਨੀਤੀ ਕਰ ਰਹੀ ਹੈ ਅਤੇ ਦੋਵੇਂ ਪਾਰਟੀਆਂ ਵਿਕਾਸ ਨਹੀਂ ਕਰਵਾ ਸਕੀਆਂ।
ਰੈਲੀ ਦੀ ਸ਼ੁਰੂਆਤ ਕਰਦਿਆਂ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਨੇ ਵਰਕਰਾਂ ਨੂੰ ‘ਜੀ ਆਇਆਂ’ ਕਿਹਾ ਅਤੇ ਸਮੇਂ ਦੀ ਲੋੜ ਦੱਸਦਿਆਂ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਸਾਬਕਾ ਵਿਧਾਇਕ ਰਾਜ ਕੁਮਾਰ ਨੇ ਆਪਣੇ ਪੱਛਮੀ ਹਲਕੇ ਦੇ 60 ਬੂਥਾਂ ਤੋਂ ਵਰਕਰਾਂ ਨੂੰ ਗੁਰਜੀਤ ਔਜਲਾ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਿਹਾ।ਉਨ੍ਹਾਂ ਔਜਲਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਖੁਸ਼ਕਿਸਮਤ ਹਨ ਕਿ ਅਜਿਹੇ ਬੇਮਿਸਾਲ ਅਤੇ ਬਹਾਦਰ ਉਮੀਦਵਾਰ ਹਨ, ਜੋ ਦਲੇਰੀ ਨਾਲ ਲੋਕ ਸਭਾ ਵਿੱਚ ਅੰਮ੍ਰਿਤਸਰ ਹਲਕੇ ਦੀ ਆਵਾਜ਼ ਬੁਲੰਦ ਕਰਦੇ ਹਨ। ਅਜਿਹੇ ਵਿਅਕਤੀ ਨੂੰ ਹਲਕੇ ਦੀ ਨੁਮਾਇੰਦਗੀ ਦੇਣੀ ਚੰਗੀ ਗੱਲ ਹੈ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਕੌਂਸਲਰ ਰਮਨ ਕੁਮਾਰ ਰੰਮੀ, ਰਾਕੇਸ਼ ਕੁਮਾਰ ਰਿੰਕੂ, ਜਿਲ੍ਹਾ ਯੂਥ ਪ੍ਰਧਾਨ ਰਾਹੁਲ ਕੁਮਾਰ, ਸਾਬਕਾ ਸਰਪੰਚ ਜਸਵਿੰਦਰ ਸਿੰਘ ਗੁਮਾਨਪੁਰਾ, ਗੌਰਵ ਅਰੋੜਾ, ਸਾਬਕਾ ਏ.ਡੀ.ਸੀ ਰਾਕੇਸ਼ ਕੁਮਾਰ, ਇੰਟਕ ਪ੍ਰਧਾਨ ਸੁਰਿੰਦਰ ਸ਼ਰਮਾ, ਕੌਂਸਲਰ ਸਕਤਰ ਸਿੰਘ ਬੱਬੂ, ਸੁਖਰਾਜ ਰੰਧਾਵਾ, ਪ੍ਰਿੰਸੀਪਲ ਪ੍ਰਦੀਪ ਭਾਰਦਵਾਜ, ਸੰਜੀਵ ਬਹਿਲ, ਸਤੀਸ਼ ਮੰਟੂ ਅਤੇ ਹੋਰ ਵਰਕਰ ਹਾਜ਼ਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media