Monday, January 13, 2025

ਖਿਡਾਰੀਆ ਨੂੰ ਵੋਟਾਂ ਪਾਉਣ ਲਈ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਖ਼ਿਡਾਰਿਆਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਦੇ ਹਾਕੀ ਮੈਦਾਨ ਵਿੱਚ ਆਯੋਜਿਤ ਇਸ ਮੀਟਿੰਗ ਨੂੰ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਸੰਬੋਧਿਤ ਕੀਤਾ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਹਿੱਸੇਦਾਰੀ ਜ਼ਰੂਰੀ ਹੈ ਅਤੇ ਹਰ ਇੱਕ ਵੋਟਰ ਜਿਸ ਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਉਹ 1 ਜੂਨ 2024 ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ।ਇਸ ਮੌਕੇ ਸੈਕਟਰ ਅਫ਼ਸਰ ਸਿਮਰਨਦੀਪ ਸਿੰਘ, ਬੀ.ਐਲ.ਓ ਕੀਰਤਨਪਾਲ ਸਿੰਘ, ਪ੍ਰਿਆ ਅਤੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

Check Also

ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ

ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …