Wednesday, August 19, 2026

ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਈਮਾਨ ਸਿੰਘ ਮਾਨ ਨੇ ਕੀਰਤਨ ਸਮਾਗਮ ‘ਚ ਭਰੀ ਹਾਜ਼ਰੀ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਉਮੀਦਵਾਰ ਈਮਾਨ ਸਿੰਘ  ਮਾਨ ਨੇ ਬੀਤੀ ਰਾਤ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਦੇ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ।ਇਸ ਉਪਰੰਤ ਈਮਾਨ ਸਿੰਘ ਮਾਨ ਪਾਰਟੀ ਦੇ ਵਾਰਡ ਨੰਬਰ 43 ਤੋਂ ਇੰਚਾਰਜ ਹਰਸਿਮਰਨਜੀਤ ਸਿੰਘ ਅਤੇ ਪੁਰਾਣੇ ਪਾਰਟੀ ਵਰਕਰ ਬਲਵਿੰਦਰ ਸਿੰਘ ਕਾਲਾ ਦੇ ਗ੍ਰਹਿ ਵੀ ਗਏ, ਉਥੇ ਪਾਰਟੀ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਈਮਾਨ ਸਿੰਘ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹੱਕ ਵਿੱਚ ਵੋਟ ਪਾਉਣਗੇ।
ਇਸ ਸਮੇਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਰਾਜਵਿੰਦਰ ਸਿੰਘ ਹਲਕਾ ਇੰਚਾਰਜ ਦੱਖਣੀ ਅੰਮ੍ਰਿਤਸਰ, ਸ਼ਮਸ਼ੇਰ ਸਿੰਘ ਪੱਧਰੀ ਜਿਲ੍ਹਾ ਪ੍ਰੈਸ ਸਕੱਤਰ, ਰਵੀਸ਼ੇਰ ਸਿੰਘ, ਸਿਮਰਨਜੀਤ ਸਿੰਘ, ਸੁਖਦੇਵ ਸਿੰਘ ਚੱਕੀ ਵਾਲੇ, ਅਨਮੋਲਦੀਪ ਸਿੰਘ, ਜਸਪ੍ਰੀਤ ਸਿੰਘ ਜੋਨੀ, ਇੰਦਰਜੀਤ ਸਿੰਘ ਮਠਾਰੂ ਅਤੇ ਦਿਲਪ੍ਰੀਤ ਸਿੰਘ ਖਾਲਸਾ ਹਾਜਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …