ਅੰਮ੍ਰਿਤਸਰ 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਾਚੀਨ ਅਤੇ ਇਤਿਹਾਸਕ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਦੀ ਮਜ਼ਬੂਤੀ, ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਮੰਦਰ ਦੇ ਪੁਜਾਰੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਸ਼ਰਧਾ ਦਾ ਕੇਂਦਰ ਅਤੇ ਅਧਿਆਤਮਕ ਸ਼ਕਤੀ ਦਾ ਸੋਮਾ ਹਨ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਯੁੱਧਿਆ ‘ਚ ਰਾਮ ਮੰਦਰ ਬਣਾਉਣ ਨਾਲ ਰਾਮ ਮੰਦਰ ਬਣਾਉਣ ਦਾ 500 ਸਾਲ ਪੁਰਾਣਾ ਸੰਕਲਪ ਪੂਰਾ ਹੋ ਗਿਆ ਹੈ।ਪ੍ਰਾਚੀਨ ਵਿਰਾਸਤਾਂ ਨੂੰ ਮੁੜ ਸੁਰਜੀਤ ਕਰਨ ਲਈ ਸ਼੍ਰੀ ਕਾਸ਼ੀ ਵਿਸ਼ਵਾਨਾਥ ਮੰਦਰ, ਸ੍ਰੀ ਉਜੈਨ ਮਹਾਂਕਾਲ ਮੰਦਰ ਅਤੇ ਸ੍ਰੀ ਕੇਦਾਰਨਾਥ ਮੰਦਰ ਦਾ ਨਵੀਨੀਕਰਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ ਅਰਾਜਕਤਾ ਪੈਦਾ ਕਰਨ ਲਈ ਦੁਸ਼ਮਣ ਤਾਕਤਾਂ ਹਮੇਸ਼ਾਂ ਤਾਕ ਵਿੱਚ ਰਹੀਆਂ ਹਨ।ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਦੀ ਨਾਕਾਬਲ ਲੀਡਰਸ਼ਿਪ ਜ਼ਿੰਮੇਵਾਰ ਹੈ।ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਪੱਖੀ ਉਲਝਣ ਨੂੰ ਸੁਲਝਾਉਣ ਦੀ ਸਮਰੱਥਾ ਕੇਵਲ ਭਾਜਪਾ ਕੋਲ ਹੈ।
ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਰਾਜਬੀਰ ਸ਼ਰਮਾ, ਵਿੱਕੀ ਚਵਿੰਡਾ ਦੇਵੀ ਅਤੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਵੀ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …