ਅੰਮ੍ਰਿਤਸਰ, 28 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਂਡੇਸ਼ਨ ਪ੍ਰੀਤ ਨਗਰ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਦਾ ਮੰਚਣ ਪ੍ਰੀਤ ਨਗਰ ਵਿਖੇ ਕੀਤਾ ਗਿਆ।
ਇਹ ਨਾਟਕ ਇੱਕ ਐਕਟਰ (ਅਦਾਕਾਰ) ਦੀ ਕਹਾਣੀ ਹੈ, ਕਿ ਉਸਨੇ ਆਪਣੀ ਜ਼ਿੰਦਗੀ ਵਿੱਚ ਖੇਡੇ ਨਾਟਕਾਂ ਦੇ ਪਾਤਰਾਂ ਨੂੰ ਕਿਵੇਂ ਜੀਵੀਆ, ਉਹਨਾਂ ਪਾਤਰਾਂ ਨੇ ਉਸ ਦੇ ਨਿੱਜੀ ਜੀਵਨ ‘ਤੇ ਕੀ ਅਸਰ ਪਾਇਆ।ਇਕ ਅਦਾਕਾਰ ਦੀ ਰੰਗਮੰਚ ਨਾਲ ਕੀ ਵਚਨਬਧਤਾ ਹੈ, ਤੇ ਕਿਹੜੇ ਨਾਟਕ ਸਮਾਜ ਦੀ ਦਿਸ਼ਾ ਬਦਲਣ ਦੇ ਕੰਮ ਆਉਂਦੇ ਨੇ।ਇਕ ਘੰਟਾ ਲੰਮੇ ਨਾਟਕ ਦੇ ਸਾਰੇ ਕਿਰਦਾਰਾਂ ਨੂੰ ਬੇਹਤਰੀਨ ਅਦਾਕਾਰ ਸਾਜਨ ਕੋਹਿਨੂਰ ਨੇ ਬਹੁਤ ਹੀ ਭਾਵਪੂਰਤ ਢੰਗ ਨਾਲ ਜੀਵਿਆ ਹੈ। ਇਸੇ ਨਾਟਕ ਵਿੱਚ ਕੁਸ਼ਾਗਰ ਕਾਲੀਆ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …