ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ
ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁੱਕਾਈ ਹੋ ਰਹੀ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੁੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜ਼ਾਮ ਕੀਤੇ ਗਏ ਹਨ।
ਡਿਪਟੀ ਕਮਿਸਨਰ ਨੇ ਰਈਆ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਤੇਜ਼ੀ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 87 ਫੀਸਦੀ ਮਾਰਕਫੈਡ ਏਜੰਸੀ ਵਲੋਂ 83 ਫੀਸਦੀ ਪਨਗਰੇਨ ਵਲੋਂ 112 ਫੀਸਦੀ ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵਲੋਂ 154 ਫੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵਲੋਂ 133 ਫੀਸਦੀ ਨਾਲ ਕਣਕ ਦੀ ਚੁੱਕਾਈ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਪਿੱਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸਨਰ ਨੇ ਰਈਆ ਮੰਡੀ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ।
ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਕਣਕ ਦਾ ਸੀਜ਼ਨ ਪੂਰੇ ਪੰਜਾਬ ਵਿੱਚੋਂ ਸਭ ਤੋਂ ਦੇਰੀ ਨਾਲ ਸ਼ੁਰੂ ਹੁੰਦਾ ਹੈ, ਪਰ ਡਿਪਟੀ ਕਮਿਸ਼ਨਰ ਦੀ ਬਦੌਲਤ ਸਾਡੀ ਤਿਆਰੀ ਰਾਜ ਦੇ ਬਰਾਬਰ ਹੀ ਸੀ, ਜਿਸ ਸਦਕਾ ਅਸੀਂ ਮੰਡੀਆਂ ਵਿਚੋਂ ਕਣਕ ਦੀ ਚੁੱਕਾਈ ਨਾਲੋ-ਨਾਲ ਕਰਨ ‘ਤੇ ਪਹੁੰਚ ਗਏ ਹਾਂ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਕਣਕ ਦੀ ਖਰੀਦ ਬਾਬਤ ਰੋਜ਼ਾਨਾ ਅਧਿਕਾਰੀਆਂ ਨਾਲ ਮੀਟਿੰਗ ਅਤੇ ਹਰੇਕ ਐਸ.ਡੀ.ਐਮ ਨੂੰ ਰੋਜ਼ਾਨਾ ਆਪਣੇ ਹਲਕੇ ਦੀਆਂ ਮੰਡੀਆਂ ਦੀ ਸਾਰ ਲੈਣ ਦੀ ਹਦਾਇਤ ਕੀਤੀ ਗਈ ਹੈ। ਉਹ ਖ਼ੁਦ ਵੀ ਦੋ ਵਾਰ ਭਗਤਾਂਵਾਲਾ ਮੰਡੀ, ਜੰਡਿਆਲਾ ਮੰਡੀ ਅਤੇ ਮਜੀਠਾ ਮੰਡੀ ਦਾ ਦੌਰਾ ਕਰ ਚੁੱਕੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media