ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ
ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ।ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media