Sunday, December 22, 2024

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਸੋਨੇ ਦਾ ਤਗਮਾ ਹਾਸਲ ਕੀਤਾ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੀ ਗਈ ਬੀ.ਕਾਮ (ਐਫ.ਐਸ) ਦੇ ਪਹਿਲੇ ਬੈਚ ’ਚੋਂ ਪਹਿਲੇ ਸਥਾਨ ’ਤੇ ਰਹਿ ਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ’ਚ ਹੋਰ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਅਜਿਹੀ ਪ੍ਰਾਪਤੀ ਜਿਥੇ ਕਾਲਜ ਅਤੇ ਉਸ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ, ਉਥੇ ਇਹ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਨ ਅਤੇ ਮਿਹਨਤੀ ਬਣਨ ਦਾ ਸੰਦੇਸ਼ ਵੀ ਹੈ।ਉਨ੍ਹਾਂ ਭਵਿੱਖ ’ਚ ਕਾਲਜ ਅਤੇ ਵਿਭਾਗ ਨੂੰ ਹੋਰ ਵੀ ਵਡੇਰੀਆਂ ਪ੍ਰਾਪਤੀਆਂ ਦੀ ਆਸ ਕਰਦਿਆਂ ਕਿਹਾ ਕਿ ਪਾਰੁਲ ਸ਼ਰਮਾ ਮੌਜ਼ੂਦਾ ਸਮੇਂ ਦੌਰਾਨ ਐਮ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਹੈ।ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਸੁਮਨ ਨਈਅਰ ਨੇ ਕਿਹਾ ਕਿ ਅਜਿਹੇ ਵਿਦਿਆਰਥੀ ਵਿਭਾਗ ਲਈ ਮਾਣ ਵਾਲੀ ਗੱਲ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …