Sunday, September 8, 2024

ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਕੀਤਾ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜ਼ਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ।ਇਹ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸੋਰ ਯਾਦਵ, ਜਿੰਨਾਂ ਨੂੰ ਸਰਕਾਰ ਨੇ ਜਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਇੰਚਾਰਜ ਲਗਾਇਆ ਹੈ, ਨੇ ਜਿਲੇ ਦੀਆਂ ਮੰਡੀਆਂ ਦਾ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਟਰਾਂਸਪੋਰਟੇਸ਼ਨ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ।ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 304681 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 120760 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸਾਮ ਥੋਰੀ ਨੇ ਖਰੀਦ ਅਤੇ ਲਿਫਟਿੰਗ ਦਾ ਕੰਮ ਵਧੀਆ ਢੰਗ ਨਾਲ ਨੇਪਰੇ ਚਾੜਨ ਲਈ ਹਰੇਕ ਮੰਡੀ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਹਨ।ਯਾਦਵ ਨੇ ਸੁਝਾਅ ਦਿੱਤਾ ਕਿ ਮੰਡੀਆਂ ਦੇ ਨਾਲ-ਨਾਲ ਗੁਦਾਮਾਂ ਵਿੱਚ ਗੱਡੀਆਂ ਖਾਲੀ ਕਰਨ ਵਿੱਚ ਹੋ ਰਹੀ ਦੇਰੀ ਨੂੰ ਘੱਟ ਕਰਨ ਲਈ ਵੀ ਨੋਡਲ ਅਧਿਕਾਰੀ ਲਗਾਏ ਜਾਣ ਤਾਂ ਜੋ ਗੁਦਾਮਾਂ ਵਿੱਚ ਟਰੱਕ ਛੇਤੀ ਖਾਲੀ ਹੋਣ ਜਿਸ ਨਾਲ ਮੰਡੀਆਂ ਵਿਚੋਂ ਲਿਫਟਿੰਗ ਵੀ ਤੇਜ਼ੀ ਨਾਲ ਹੋ ਸਕੇਗੀ।ਯਾਦਵ ਨੇ ਭੀਲੋਵਾਲ, ਹਰਸ਼ਾ ਛੀਨਾ, ਜੰਡਿਆਲਾ ਗੁਰੂ ਅਤੇ ਰਈਆ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਨੂੰ ਵਾਚਿਆ।ਉਨਾਂ ਹੁਣ ਤੱਕ ਦੇ ਕੰਮ ‘ਤੇ ਤਸੱਲੀ ਪ੍ਰਗਟ ਕਰਦੇ ਅਗਲੇ ਦਿਨਾਂ ਵਿੱਚ ਵੀ ਸਾਰੇ ਵਿਭਾਗਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਜੀ.ਐਫ.ਐਸ.ਸੀ ਸਰਤਾਜ ਸਿੰਘ, ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …