ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ)- ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਦੀਆਂ ਵਿਦਿਆਰਥਣਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਯਾਤਰਾ ਕੀਤੀ।ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਲੋੜਵੰਦ ਲੜਕੀਆਂ ਨੂੰ ਹੁਨਰਮੰਦ ਕਰਨ ਲਈ ਸਿਲਾਈ ਕਢਾਈ, ਸੰਗੀਤ, ਕੰਪਿਊਟਰ, ਲਾਇਬਰੇਰੀ ਰਾਹੀਂ ਚੇਤਨ ਕਰ ਰਹੀ ਹੈ।ਉਹਨਾਂ ਕਿਹਾ ਕਿ ਪ੍ਰਸਿੱਧ ਸਮਾਜ ਸੇਵੀ ਜਗਦੇਵ ਸਿੰਘ ਚੌਂਦਾ ਨੇ ਇਹਨਾਂ ਲੜਕੀਆਂ ਲਈ ਬੱਸ ਦੀ ਸੇਵਾ ਕਰਵਾਈ।ਬੱਸ ਨੂੰ ਬੀਬੀ ਭਾਨੀ ਕਾਲਜ ਪ੍ਰਿੰਸੀਪਲ ਕਿਰਨਦੀਪ ਕੌਰ ਨੇ ਝੰਡੀ ਦੇ ਕੇ ਰਵਾਨਾ ਕੀਤਾ, ਉਥੇ ਵਿਦਿਆਰਥੀਆਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਇਤਿਹਾਸਿਕ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਜਿਕਰਯੋਗ ਹੈ ਕਿ ਇਸ ਸੰਸਥਾ ਵਿੱਚ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਵੀ ਹਨ, ਜਿਨਾਂ ਨੇ ਕਦੇ ਪਿੰਡ ਤੋਂ ਬਾਹਰ, ਕਿਸੇ ਇਤਿਹਾਸਕ ਸਥਾਨ ਦੀ ਯਾਤਰਾ ਨਹੀਂ ਕੀਤੀ।
ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਫੌਜੀ, ਕੁਲਦੀਪ ਸਿੰਘ, ਨਿਰਪਾਲ ਸਿੰਘ, ਬਲਵੰਤ ਸਿੰਘ ਬੀਟਾ, ਕਮਲ ਬਰਾੜ, ਮੈਡਮ ਸਰਨਜੀਤ ਕੌਰ, ਰਮਨਦੀਪ ਕੌਰ, ਗੁਰਮੀਤ ਕੌਰ, ਕਰਮਜੀਤ ਸਿੰਘ, ਵੀਰਪਾਲ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …