Wednesday, December 31, 2025

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਨ੍ਰਿਤ ਮੁਦਰਾਵਾਂ ਨਾਲ ਮੰਚ ਨੂੰ ਚਾਰ ਚੰਨ ਲਾ ਦਿੱਤੇ।ਇੱਕ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਲੋਕ, ਕਲਾਸੀਕਲ ਤੋਂ ਲੈ ਕੇ ਪੱਛਮੀ ਨਾਚ ਸ਼ੈਲੀਆਂ ਦਾ ਪ੍ਰਦਰਸ਼ਨ ਕਰਦੇ ਹੋਏ ਇਹ ਦਰਸਾਇਆ ਕਿ ਨਾਚ ਸਭਿਆਚਾਰਕ ਪਾੜੇ ਨੂੰ ਪੂਰਾ ਕਰਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ।ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੈਰਸ਼ਟੇਪਿੰਗ ਸੰਗੀਤ ਅਤੇ ਸ਼ਾਨਦਾਰ ਡਾਂਸ ਪੇਸ਼ਕਾਰੀ ਦਾ ਭਰਪੂਰ ਅਨੰਦ ਲਿਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਸ਼ੀਰਵਾਦ ਦਿੱਤਾ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਨਾਚ ਦਿਵਸ ਸਰੀਰਕ, ਭਾਵਨਾਤਮਕ, ਤੰਦਰੁਸਤੀ, ਰਚਨਾਤਮਕਤਾ ਅਤੇ ਭਾਈਚਾਰਕ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ।ਡੀ.ਏ.ਵੀ ਪਬਲਿਕ ਸਕੂਲ ਇਸ ਸਮਾਗਮ ਰਾਹੀਂ ਸੰਪੂਰਨ ਸਿੱਖਿਆ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …