Monday, May 20, 2024

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਕੌਮੀ ਪੱਧਰ ਦੇ ਜੇਤੂ 28 ਖਿਡਾਰੀਆਂ ਨੂੰ 5100-5100 ਦਾ ਨਕਦ ਇਨਾਮ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 28 ਹੋਣਹਾਰ ਖਿਡਾਰੀਆਂ ਨੂੰ ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਤੇ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਨਵੀਂ ਦਿੱਲੀ ਵਲੋਂ 5100-5100 ਰੁਪਏ ਦਾ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਹ ਖੇਡ ਪੁਰਸਕਾਰ ਬੀਤੇ ਦਿਨੀ ਡੀ.ਏ.ਵੀ ਪਬਲਿਕ ਸਕੂਲ ਪਾਨੀਪਤ (ਹਰਿਆਣਾ) ਵਿਖੇ ਮਹਾਤਮਾ ਹੰਸਰਾਜ ਜਯੰਤੀ ਕੇ ਸਬੰਧੀ ਆਯੋਜਿਤ ਪ੍ਰਗਿਰਾਮ ‘ਸਮਰਪਣ ਦਿਵਸ’ ਵਿਸ ਦੌਰਾਨ ਦਿੱਤੇ ਗਏ।ਸਮਾਗਮ ਦਾ ਆਯੋਜਨ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਵਲੋਂ ਕਰਵਾਇਆ ਗਿਆ।ਇਸ ਅਵਸਰ ‘ਤੇ ਡੀ.ਏ.ਵੀ ਰਾਸ਼ਰੀ ਖੇਡਾਂ ‘ਚ ਕੌਮੀ ਪੱਧਰ ਦਾ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 28 ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਇਨਾਮ ਦਿੱਤੇ ਗਏ।ਖੇਡਾਂ ਵਿੱਚ ਭਾਗ ਲੈਣ ਵਾਲੇ ਸਕੂਲ਼ਾਂ ਦੇ ਸਮੂਹ ਖਿਡਾਰੀਆਂ ਨੂੰ ਕੁੱਲ 1,42,800/- ਰੁਪਏ ਦੇ ਇਨਾਮ ਮਿਲੇ, ਜੋ ਸਕੂਲ਼ਾਂ ਲਈ ਅਤਿਅੰਤ ਮਾਣ ਦੀ ਗੱਲ ਹੈ।
ਸਕੂਲ ਪ੍ਰਿੰਂਸੀਪਲ ਡਾ. ਅੰਜ਼ਨਾ ਗੁਪਤਾ ਨੇ ਖਿਡਾਰੀਆਂ, ਉਨ੍ਹਾਂ ਦੇ ਅਧਿਧਾਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਅਗਵਾਈ ਦਾ ਨਤੀਜ਼ਾ ਹੈ।ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ, ਸਕੂਲ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਇਸ ਅਹਿਮ ਪ੍ਰਾਪਤੀ ‘ਤੇ ਖਿਡਾਰੀਆਂ ਨੂੰ ਵਧਾਈ ਦਿੱਤੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …