ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਵਿਖੇ ਸਜਾਏ ਅਲੌਕਿਕ ਜਲੌ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ
ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ, ਸਤਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media