ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਦੇ ਨਤੀਜਿਆਂ ਵਿਚੋਂ ਸ਼ਹੀਦ ਮੇਜ਼ਰ ਸਿੰਘ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਭੁੱਲਰਹੇੜੀ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਪੰਜਾਬ ਵਿਚੋਂ 589/600 ਪ੍ਰਾਪਤ ਕਰਕੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਕਲਾਸ ਇੰਚਾਰਜ ਤਰੁਨਦੀਪ ਕੋਰ ਵਲੋਂ ਵਿਦਿਆਰਥਣ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਪਿੰਡ ਦੀ ਪੰਚਾਇਤ ਵਲੋਂ ਵੀ ਇਸ ਪ੍ਰਾਪਤੀ ਤੇ ਸਮੁੱਚੇ ਸਟਾਫ ਅਤੇ ਵਿਦਿਆਰਥਣ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ।ਵਿਦਿਆਰਥਣ ਜਸਪ੍ਰੀਤ ਕੌਰ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਉਹਨਾਂ ਦਾ ਸੁਪਨਾ ਆਈ.ਏ.ਐਸ ਅਫਸਰ ਬਣਨਾ ਹੈ।
ਇਸ ਮੌਕੇ ਅਧਿਆਪਕ ਜਰਨੈਲ ਸਿੰਘ, ਹਰਦੇਵ ਸਿੰਘ, ਗਗਨ ਧੂਰੀ, ਜਸਵੀਰ ਸਿੰਘ, ਰਮਲਦੀਪ ਸਿੰਘ, ਅਮਨਦੀਪ ਕੌਰ ਸੋਹੀ, ਹਰਦੀਪ ਕੌਰ, ਅਮਨਦੀਪ ਕੌਰ, ਸੁਨੀਤਾ ਧੀਰ, ਕਿਰਨਦੀਪ ਕੌਰ, ਅਨੀਸ਼ਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …