ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਈਕੋ-ਕਲੱਬ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਦੇ ਮਕਸਦ ਤਹਿਤ ‘ਕੁਦਰਤ ਦੇ ਆਰਕੀਟੈਕਟ: ਇਕ ਕਲਾ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਮੁਕਾਬਲੇ ’ਚ ਐਜ਼ੂਕੇਸ਼ਨ ਕਾਲਜਾਂ ਅਤੇ ਸਕੂਲਾਂ ਤੋਂ ਕਰੀਬ 58 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ’ਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ।
ਡਾ. ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦਾ ਆਯੋਜਨ ਵਾਤਾਵਰਣ ਸਿੱਖਿਆ ਪ੍ਰੋਗਰਾਮ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਨੋਡਲ ਏਜੰਸੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯਤਨਾਂ ਸਦਕਾ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸਮਾਗਮਾਂ ਦੀ ਥੀਮ ਵਿਸ਼ਵ ਵਾਤਾਵਰਣ ਦਿਵਸ 2024 ਦੇ ਮਾਟੋ ’ਤੇ ਅਧਾਰਿਤ ਸੀ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਦੀਪਾ ਸਿਕੰਦ ਕੌਟਸ ਪ੍ਰੋਫੈਸਰ ਅਤੇ ਡੀਨ ਫੈਕਲਟੀ ਆਫ਼ ਐਜੂਕੇਸ਼ਨ ਜੀ.ਐਨ.ਡੀ.ਯੂ ਨੇ ਸ਼ਿਰਕਤ ਕਰਦਿਆਂ ਵਿਸ਼ੇ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ।ੇ ਡਾ. ਕੌਟਸ ਨੇ ਹਰੇਕ ਨੂੰ ਆਪਣੇ ਭਾਈਚਾਰੇ ’ਚ ਸਿਹਤਮੰਦ ਵਾਤਾਵਰਣਕ ਅਭਿਆਸਾਂ ਨੂੰ ਅਪਨਾਉਣ ਅਤੇ ਦੇਸੀ ਪੌਦੇ ਲਗਾਉਣ ਸਬੰਧੀ ਜਾਗਰੂਕ ਕੀਤਾ।ਮੁਕਾਬਲੇ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਨਿਰਧਾਰਤ ਸਮੇਂ ’ਚ ਆਪਣੀ ਕਲਾ ਦੇ ਸ਼ਾਨਦਾਰ ਨਮੂਨਿਆਂ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਸਬੰਧੀ ਸਹੁੰ ਵੀ ਚੁੱਕਾਈ ਗਈ।ਡਾ. ਕੌਟਸ ਨੇ ਪ੍ਰਿੰ: ਡਾ. ਮਨਦੀਪ ਕੌਰ ਨਾਲ ਮਿਲ ਕੇ ਪ੍ਰਤੀਯੋਗਤਾ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।ਉਪਰੰਤ ਡਾ. ਮਨਦੀਪ ਕੌਰ ਵੱਲੋਂ ਡਾ. ਕੌਟਸ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …