ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।
ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ।ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …