Saturday, December 21, 2024

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ ਗਈ।ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿੱਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਵਿੱਚ ਵੀ ਵਿਸ਼ੇਸ਼ ਯੋਗਦਾਨ ਸੀ।ਐਡਵੋਕੇਟ ਧਾਮੀ ਨੇ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕੌਮੀ ਇਕਜੁੱਟਤਾ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ, ਮੈਨੇਜਰ ਨਰਿੰਦਰ ਸਿੰਘ, ਸਤਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …