ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਹਰਦੇਵ ਸਿੰਘ, ਸੁਪਰਵਾਈਜ਼ਰ ਤਰਸੇਮ ਸਿੰਘ, ਨਰਿੰਦਰ ਸਿੰਘ, ਪ੍ਰਚਾਰਕ ਜਸਬੀਰ ਸਿੰਘ, ਜਸਵੰਤ ਸਿੰਘ ਹੈਲਪਰ ਤੇ ਸ਼ਮਸ਼ੇਰ ਸਿੰਘ ਸੇਵਾਦਾਰ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ।ਉਨ੍ਹਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਡੰਟ ਨਿਸ਼ਾਨ ਸਿੰਘ ਆਦਿ ਮੌਜੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …