Friday, May 17, 2024

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸੈਮੀਨਾਰ

ਅਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਲੇਬਰ ਕਮਿਸ਼ਨਰ ਦਫ਼ਤਰ ਦੇ ਸਹਿਯੋਗ ਨਾਲ ਖੰਨਾ ਪੇਪਰ ਮਿੱਲ ਵਿਖੇ ਕਰਵਾਏ ਗਏ ਇਸ ਮੈਮੀਨਾਰ ਵਿੱਚ ਲੇਬਰ ਇੰਸਪੈਕਟਰ ਜਸਪਾਲ ਸਿੰਘ ਨੇ ਕਿਹਾ ਕਿ ਕਿਰਤੀ ਮਜ਼ਦੂਰ ਸਾਡੇ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਦਾ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਅਗਾਮੀ 1 ਜੂਨ ਨੂੰ 2024 ਨੂੰ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ।ਉਹਨਾਂ ਦੱਸਿਆ ਕਿ ਲੇਬਰ ਦਫ਼ਤਰ ਦੀ ਅੰਮ੍ਰਿਤਸਰ ਇਕਾਈ ਵਲੋਂ ਮਜ਼ਦੂਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਕਈ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਰਹੇ ਹਨ।ਆਪਣੇ ਸੰਬੋਧਨ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸੁਨੀਲ ਗੁਪਤਾ ਨੇ ਕਿਹਾ ਕਿ ਪੋਲਿੰਗ ਵਾਲੇ ਦਿਨ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ, ਤਾਂ ਜੋ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਤੋਂ ਵਾਂਝਾ ਨਾ ਰਹਿ ਜਾਵੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ ਅਤੇ ਈ ਵਿਜ਼ਿਲ ਐਪ ਡਾਊਨਲੋਡ ਕਰਨੀ ਚਾਹੀਦੀ ਹੈ।ਸੈਮੀਨਾਰ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ, ਜਸਪ੍ਰੀਤ ਸਿੰਘ, ਜਿਲ੍ਹਾ ਸ਼ੋਸ਼ਲ ਮੀਡੀਆ ਟੀਮ ਇੰਚਾਰਜ ਸੰਦੀਪ ਕੁਮਾਰ ਸ਼ਰਮਾ, ਜਿਲ੍ਹਾ ਸਵੀਪ ਟੀਮ ਮੈਂਬਰ ਪੰਕਜ ਕੁਮਾਰ, ਆਸ਼ੂ ਧਵਨ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …